JALANDHAR WEATHER

ਭਾਜਪਾ ਕਿਸਾਨਾਂ ਨੂੰ ਫ਼ਸਲ ਦਾ ਨਹੀਂ ਦੇ ਰਹੀ ਹੈ ਸਹੀ ਮੁੱਲ-ਰਾਹੁਲ ਗਾਂਧੀ

ਨਵੀਂ ਦਿੱਲੀ, 12 ਨਵੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਚਿਖਲੀ (ਮਹਾਰਾਸ਼ਟਰ) ਆਉਣਾ ਸੀ ਪਰ ਜਹਾਜ਼ ਵਿਚ ਤਕਨੀਕੀ ਖ਼ਰਾਬੀ ਕਾਰਨ ਮੈਂ ਅੱਜ ਸਵੇਰੇ ਉੱਥੇ ਨਹੀਂ ਆ ਸਕਿਆ। ਮੈਂ ਤੁਹਾਡੇ ਤੋਂ ਮੁਆਫੀ ਮੰਗਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਅੱਜ ਇਕ ਜਨਤਕ ਰੈਲੀ ਕਰਨੀ ਸੀ ਅਤੇ ਸੋਇਆਬੀਨ ਕਿਸਾਨਾਂ ਨਾਲ ਗੱਲਬਾਤ ਕਰਨੀ ਸੀ, ਕਿਉਂਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਭਾਜਪਾ ਇਨ੍ਹਾਂ ਕਿਸਾਨਾਂ ਨੂੰ ਸਹੀ ਕੀਮਤ ਨਹੀਂ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇੰਡੀਆ ਗਠਜੋੜ ਦੀ ਸਰਕਾਰ ਸੱਤਾ ਵਿਚ ਆਏਗੀ ਤਾਂ ਅਸੀਂ ਤੁਹਾਡਾ ਹੱਲ ਜ਼ਰੂਰ ਕਢਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ