ਰਵਨੀਤ ਸਿੰਘ ਬਿੱਟੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)- ਕੇਂਦਰੀ ਰੇਲਵੇ ਰਾਜ ਮੰਤਰੀ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਲੰਗਰ ਛਕਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਤੋਂ ਹਜ਼ੂਰ ਸਾਹਿਬ ਤੱਕ ਰੇਲ ਗੱਡੀ ਚਲਾਉਣ ਦੀ ਜੋ ਸ਼ਹਿਰ ਵਾਸੀਆਂ ਨੇ ਮੰਗ ਰੱਖੀ ਹੈ, ਉਸ ਨੂੰ ਜਲਦੀ ਵਿਚਾਰਿਆ ਜਾਵੇਗਾ। ਇਸ ਮੌਕੇ ਰਾਜੇਸ਼ ਗੋਰਾ ਪਠੇਲਾ, ਕੁਲਦੀਪ ਸਿੰਘ ਭੰਗੇਵਾਲਾ ਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ।