ਪੁਲਿਸ ਅਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲੀਆਂ, ਇਕ ਗੈਂਗਸਟਰ ਜ਼ਖ਼ਮੀ
ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ) - ਤਰਨ ਤਾਰਨ ਦੇ ਵਿਚ ਪੈਂਦੀ ਰੋਹੀ ਨਜ਼ਦੀਕ ਅੱਜ ਸਵੇਰੇ ਇਕ ਗੈਂਗਸਟਰ ਅਤੇ ਸਿਟੀ ਪੁਲਿਸ ਵਿਚਕਾਰ ਹੋਏ ਮੁਕਾਬਲੇ ਦੌਰਾਨ ਗੋਲੀਆਂ ਚੱਲਣ ਨਾਲ ਇਕ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ’ਤੋਂ ਇਕ ਪਿਸਟਲ ਵੀ ਬਰਾਮਦ ਕੀਤਾ ਹੈ। ਜ਼ਖ਼ਮੀ ਗੈਂਗਸਟਰ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ।