JALANDHAR WEATHER

ਸ੍ਰੀ ਦਰਬਾਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਿਛਲੇ ਦਿਨੀਂ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਯੂਥ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਹਨ। ਉਹ ਪਰਿਕਰਮਾ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਹੇਠਾਂ ਮੱਥਾ ਟੇਕਣ ਤੋਂ ਬਾਅਦ ਸਾਥੀਆਂ ਸਮੇਤ ਕੁਝ ਸਮੇਂ ਲਈ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਵੀ ਗਏ। ਦੱਸ ਦੇਈਏ ਕਿ ਉਨ੍ਹਾਂ ਨੂੰ 30 ਅਗਸਤ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਤੇ ਅਜੇ ਤੱਕ ਸਿੰਘ ਸਹਿਬਾਨ ਨੇ ਉਨ੍ਹਾਂ ਨੂੰ ਕੋਈ ਧਾਰਮਿਕ ਸਜ਼ਾ ਨਹੀਂ ਸੁਣਾਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ