ਵਿਦਾਇਗੀ ਸਮਾਗਮ ਲਈ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ - ਡੀ.ਵਾਈ. ਚੰਦਰਚੂੜ
ਨਵੀਂ ਦਿੱਲੀ, 8 ਨਵੰਬਰ - ਆਪਣੇ ਵਿਦਾਇਗੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ, "ਇੰਨੇ ਮਹਾਨ ਸਨਮਾਨ ਲਈ ਤੁਹਾਡਾ ਬਹੁਤ-ਬਹੁਤ ਧੰਨਵਾਦ... ਮੈਂ ਇਸ ਸਮਾਗਮ ਦੇ ਆਯੋਜਨ ਲਈ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਨਾ ਚਾਹਾਂਗਾ... ਉਨ੍ਹਾਂ ਕਿਹਾ, "ਸੂਰਜ ਦੀ ਰੌਸ਼ਨੀ ਸਭ ਤੋਂ ਵਧੀਆ ਕੀਟਾਣੂਨਾਸ਼ਕ ਹੈ। ਮੈਂ ਜਾਣਦਾ ਹਾਂ ਕਿ ਮੈਂ ਬਹੁਤ ਸਾਰੇ ਤਰੀਕਿਆਂ ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਜਨਤਕ ਗਿਆਨ ਦੇ ਸਾਹਮਣੇ ਉਜਾਗਰ ਕੀਤਾ ਹੈ। ਤੁਸੀ ਖ਼ੁਦ ਨੂੰ ਆਲੋਚਨਾ ਲਈ ਵੀ ਉਜਾਗਰ ਕਰਦੇ ਹੋ, ਖ਼ਾਸ ਤੌਰ 'ਤੇ ਸੋਸ਼ਲ ਮੀਡੀਆ ਦੇ ਅੱਜ ਦੇ ਯੁੱਗ ਵਿਚ ਮੇਰੇ ਮੋਢੇ ਇੰਨੇ ਚੌੜੇ ਹਨ ਕਿ ਅਸੀਂ ਉਨ੍ਹਾਂ ਸਾਰੀਆਂ ਆਲੋਚਨਾਵਾਂ ਨੂੰ ਸਵੀਕਾਰ ਕਰ ਸਕਦੇ ਹਾਂ, ਜਿਨ੍ਹਾਂ ਦਾ ਅਸੀਂ ਸਾਹਮਣਾ ਕੀਤਾ ਹੈ। ਬਾਰ ਐਸੋਸੀਏਸ਼ਨ ਨੇ ਸਾਰੀਆਂ ਪਹਿਲਕਦਮੀਆਂ ਵਿਚ ਸਾਡਾ ਜ਼ਬਰਦਤ ਸਮਰਥਨ ਕੀਤਾ ਹੈ..."।