ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 3 ਨਵੰਬਰ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਦਿੱਲੀ 'ਚ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਯੋਗੀ ਨੇ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਫਿਰ ਨੱਢਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਾਲ ਯੋਗੀ ਦੀ ਮੁਲਾਕਾਤ ਇਕ ਘੰਟੇ ਤੋਂ ਵੱਧ ਚੱਲੀ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮਹਾਕੁੰਭ 2025 ਲਈ ਪ੍ਰਯਾਗਰਾਜ ਆਉਣ ਦਾ ਸੱਦਾ ਦਿੱਤਾ ਹੈ। ਸੂਤਰਾਂ ਨੇ ਅੱਗੇ ਦੱਸਿਆ ਕਿ ਯੋਗੀ ਅਤੇ ਨੱਢਾ ਨੇ ਸੂਬੇ 'ਚ ਹੋਣ ਵਾਲੀਆਂ ਉਪ ਚੋਣਾਂ 'ਤੇ ਵੀ ਚਰਚਾ ਕੀਤੀ।