ਨਗਰ ਪੰਚਾਇਤ ਅਜਨਾਲਾ ਜ਼ਿਮਨੀ ਚੋਣਾ - ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ ਸਹੀ
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਨਗਰ ਪੰਚਾਇਤ ਅਜਨਾਲਾ ਦੀਆਂ 2 ਵਾਰਡਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਚੋਣ ਲੜਨ ਵਾਲੇ ਵੱਖ-ਵੱਖ ਸਿਆਸੀ ਪਾਰਟੀ ਤੇ ਆਜ਼ਾਦ ਉਮੀਦਵਾਰਾਂ ਵਲੋਂ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅੱਜ ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਦੀ ਦੇਖ-ਰੇਖ ਹੇਠ ਹੋਈ। ਪੜਤਾਲ ਦੌਰਾਨ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਵਾਰਡ ਨੰਬਰ 5 ਅਤੇ 7 ਦੀ ਜ਼ਿਮਨੀ ਚੋਣ ਲਈ ਕੁੱਲ 21 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਸਨ ਤੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।