ਨਗਰ ਕੌਂਸਲ ਅਮਲੋਹ ਚੋਣਾਂ - ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ , ਬਾਕੀ ਸਹੀ
ਅਮਲੋਹ, 13 ਦਸੰਬਰ (ਕੇਵਲ ਸਿੰਘ) - ਨਗਰ ਕੌਂਸਲ ਅਮਲੋਹ ਦੀਆਂ 21 ਦਸੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਰਿਟਰਨਿੰਗ ਅਫ਼ਸਰ ਅਮਲੋਹ ਵਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ । ਇਸ ਮੌਕੇ ਗੱਲਬਾਤ ਕਰਦੇ ਹੋਏ ਰਿਟਰਨਿੰਗ ਅਫ਼ਸਰ ਮਨਜੀਤ ਸਿੰਘ ਰਾਜਲਾ ਨੇ ਕਿਹਾ ਕਿ ਉਨ੍ਹਾਂ ਕੋਲ ਅਮਲੋਹ ਦੇ 13 ਵਾਰਡਾਂ ਲਈ 78 ਅਤੇ ਮੰਡੀ ਗੋਬਿੰਦਗੜ੍ਹ ਦੇ ਇਕ ਵਾਰਡ ਲਈ 5 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਜਿਨਾਂ ਵਿਚੋਂ ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਵਿਚ ਖ਼ਾਮੀਆਂ ਹੋਣ ਕਰਕੇ ਰੱਦ ਕੀਤੇ ਗਏ ਹਨ। ਉਨ੍ਹਾਂ ਨੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਨੁਸਾਰ ਆਪਣਾ ਪ੍ਰਚਾਰ ਕਰ ਸਕਦੇ ਹਨ।