JALANDHAR WEATHER

ਸੁਖਜਿੰਦਰ ਸਿੰਘ ਰੰਧਾਵਾ ਦੇਸ਼ ਦੀ ਸੰਸਦ ਵਿਚ ਪੰਜਾਬ ਅਤੇ ਕਿਸਾਨਾਂ ਦੀ ਆਵਾਜ਼ ਬਣ ਕੇ ਗੂੰਜੇ

ਪਠਾਨਕੋਟ , 13 ਦਸੰਬਰ (ਸੰਧੂ ) - ਅੱਜ ਦੇਸ਼ ਦੀ ਸੰਸਦ ਵਿਚ ਪੰਜਾਬ ,ਪੰਜਾਬੀਅਤ ਅਤੇ ਕਿਸਾਨਾਂ ਲ‌ਈ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੋਂ ਦੁਖੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਤਿਹਾਸਕ ਭਾਸ਼ਣ ਦਿੱਤਾ । ਸੁਖਜਿੰਦਰ ਸਿੰਘ ਰੰਧਾਵਾ ਨੇ ਸਰਕਾਰ ਨੂੰ ਸੈਕੂਲਰ ਸਟੇਟ ਦਾ ਪਾਠ ਯਾਦ ਕਰਵਾਉਂਦੀਆਂ ਪੰਜਾਬ ਦਾ ਕੁਰਬਾਨੀਆਂ ਭਰਿਆ ਇਤਿਹਾਸ ਚੇਤੇ ਕਰਵਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿਤੀਆਂ ਹਨ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਰਾਜ ਦੌਰਾਨ ਮਹਾਤਮਾ ਗਾਂਧੀ, ਪੰਡਿਤ ਜਵਾਹਰ ਲਾਲ ਨਹਿਰੂ, ਲਾਲ ਬਹਾਦਰ ਸ਼ਾਸਤਰੀ ਅਤੇ ਇੰਦਰਾ ਗਾਂਧੀ ਵਲੋਂ ਦੇਸ਼ ਅਤੇ ਪੰਜਾਬ, ਪੰਜਾਬੀਅਤ ਲ‌ਈ ਕੀਤੇ ਗਏ ਯੋਗਦਾਨ ਦਾ ਜ਼ਿਕਰ ਵੀ ਕੀਤਾ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਧਰੋਹੀ ਆਖ ਰਹੇ ਹਨ ਉਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਵਿਚ ਆਉਣ ਤੋਂ ਰੋਕਿਆ ਜਾ ਰਿਹਾ ਹੈ। ਇਨ੍ਹਾਂ ਕਿਸਾਨਾਂ ਦੀ ਬਦੌਲਤ ਹੀ ਅੱਜ ਦੇਸ਼ ਦੇ ਅਨਾਜ ਭੰਡਾਰ ਭਰੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ