JALANDHAR WEATHER

ਰਾਸ਼ਟਰੀ ਰਾਜਧਾਨੀ ਵਿਚ ਬੁੱਧਵਾਰ ਤੱਕ ਹਵਾ ਰਹੇਗੀ ਬਹੁਤ ਖ਼ਰਾਬ ਸ਼੍ਰੇਣੀ ਵਿਚ- ਮੌਮਸ ਵਿਭਾਗ

ਨਵੀਂ ਦਿੱਲੀ, 4 ਨਵੰਬਰ- ਹਵਾ ਦੀ ਦਿਸ਼ਾ ਅਤੇ ਰਫ਼ਤਾਰ ਘੱਟਣ ਤੋਂ ਬਾਅਦ ਪ੍ਰਦੂਸ਼ਣ ਦਾ ਅਸਰ ਉੱਤਰੀ ਭਾਰਤ ’ਤੇ ਦੇਖਣ ਨੂੰ ਮਿਲ ਰਿਹਾ ਹੈ। ਜ਼ਿਆਦਾਤਰ ਥਾਵਾਂ ’ਤੇ ਹਵਾ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਸ਼੍ਰੇਣੀ ’ਚ ਪਹੁੰਚਣ ਦੀ ਕਗਾਰ ’ਤੇ ਹੈ। ਰਾਸ਼ਟਰੀ ਰਾਜਧਾਨੀ ਸਮੇਤ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਪੰਜ ਵੱਡੇ ਸ਼ਹਿਰਾਂ ਵਿਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 300 ਨੂੰ ਪਾਰ ਕਰ ਗਿਆ ਹੈ। ਸਭ ਤੋਂ ਮਾੜੀ ਸਥਿਤੀ ਰਾਸ਼ਟਰੀ ਰਾਜਧਾਨੀ ਦੀ ਹੈ, ਜਿੱਥੇ ਐਤਵਾਰ ਨੂੰ ਔਸਤ ਹਵਾ ਦੀ ਗੁਣਵੱਤਾ 382 ਤੱਕ ਪਹੁੰਚ ਗਈ, ਜੋ ਕਿ ਗੰਭੀਰ ਸ਼੍ਰੇਣੀ ਦੇ ਨੇੜੇ ਹੈ। ਇਹ ਦੇਸ਼ ਵਿਚ ਸਭ ਤੋਂ ਵੱਧ ਹੈ।
ਮੌਸਮ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ’ਚ ਬੁੱਧਵਾਰ ਤੱਕ ਹਵਾ ਬਹੁਤ ਖਰਾਬ ਸ਼੍ਰੇਣੀ ’ਚ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ