ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਦੋ ਹਫ਼ਤਿਆਂ ਲਈ ਸੁਣਵਾਈ ਕੀਤੀ ਮੁਲਤਵੀ
ਨਵੀਂ ਦਿੱਲੀ, 4 ਨਵੰਬਰ- ਸੁਪਰੀਮ ਕੋਰਟ ਨੇ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫ਼ਾਂਸੀ ਦੀ ਸਜ਼ਾ ਯਾਫ਼ਤਾ ਵਾਲੇ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੇ ਸਰਕਾਰ ਵਲੋਂ ਆਪਣੀ ਰਹਿਮ ਦੀ ਅਪੀਲ ਦਾ ਫੈਸਲਾ ਕਰਨ ਵਿਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ।