ਅਲਮੋੜਾ ਬੱਸ ਹਾਦਸਾ: ਮੁੱਖ ਮੰਤਰੀ ਵਲੋਂ ਮਿ੍ਤਕਾਂ ਤੇ ਜ਼ਖ਼ਮੀਆਂ ਲਈ ਆਰਥਿਕ ਮਦਦ ਦਾ ਐਲਾਨ
ਦੇਹਰਾਦੂਨ, 4 ਨਵੰਬਰ- ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅਲਮੋੜਾ ਬੱਸ ਹਾਦਸੇ ਵਿਚ ਪੌੜੀ ਅਤੇ ਅਲਮੋੜਾ ਦੇ ਸੰਬੰਧਿਤ ਖੇਤਰ ਦੇ ਏ.ਆਰ.ਟੀ.ਓ. ਇਨਫੋਰਸਮੈਂਟ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕੁਮਾਉਂ ਡਿਵੀਜ਼ਨ ਦੇ ਕਮਿਸ਼ਨਰ ਨੂੰ ਘਟਨਾ ਦੀ ਮੈਜਿਸਟਰੇਟ ਜਾਂਚ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।