ਨਗਰ ਕੀਰਤਨ ਦੇ ਮੱਦੇਨਜ਼ਰ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ
ਜਲੰਧਰ, 8 ਨਵੰਬਰ (ਚੰਦੀਪ ਭੱਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿਚ 12 ਨਵੰਬਰ 2024 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।