ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ
 
                   
                   
                   
                   
                   
                   
                   
                   
                   
                   
                   
                   
                  
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ/ਹਰਜੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ, ਅਜੈਬ ਸਿੰਘ ਅਭਿਆਸੀ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ, ਰਜਿੰਦਰ ਸਿੰਘ ਰੂਬੀ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਹੋਰ ਸ਼ਖਸੀਅਤਾਂ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹਨ। ਸਕੂਲਾਂ ਦੇ ਵਿਦਿਆਰਥੀ, ਸ਼ਬਦੀ ਜਥੇ, ਧਾਰਮਿਕ ਸਭਾ ਸੁਸਾਇਟੀਆਂ ਅਤੇ ਅਤੇ ਗਤਕਾ ਟੀਮਾਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਹਨ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਗੁਰੂ ਰਾਮਦਾਸ ਸਰਾਂ ਚੌਂਕ ਘੰਟਾ ਘਰ ਪਲਾਜ਼ਾ, ਬਾਜ਼ਾਰ ਮਾਈ ਸੇਵਾ ਅਤੇ ਸ਼ਹਿਰ ਦੇ ਹੋਰਨਾਂ ਪੁਰਾਤਨ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
 
         
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            