JALANDHAR WEATHER

ਕੌਮੀ ਲੋਕ ਅਦਾਲਤਾਂ 'ਚ ਲਿਆ ਫ਼ੈਸਲਾ ਅੰਤਿਮ ਫੈਸਲਾ- ਜੱਜ ਰੂਪਾ ਧਾਲੀਵਾਲ

ਮਲੇਰਕੋਟਲਾ, 14 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੇਅਰਪਰਸਨ-ਕਮ- ਜ਼ਿਲ੍ਹਾ ਅਤੇ ਸੈਸ਼ਨ ਜੱਜ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸਬ-ਡਵੀਜ਼ਨ ਮਲੇਰਕੋਟਲਾ ਵਿਖੇ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਗੈਰ-ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵੀਨਿਊ) ਕੇਸ ਲਏ ਗਏ। ਉਪਰੋਕਤ ਜਾਣਕਾਰੀ ਦਿੰਦਿਆਂ ਜੱਜ ਸ਼੍ਰੀਮਤੀ ਰੂਪਾ ਧਾਲੀਵਾਲ ਸੀਨੀਅਰ ਡਵੀਜ਼ਨ ਨੇ ਦੱਸਿਆ ਕਿ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ 1217 ਕੇਸਾਂ ਦਾ ਨਿਪਟਾਰਾ, ਕਰੀਬ 15 ਕਰੋੜ 51 ਲੱਖ 14 ਹਜ਼ਾਰ 50 ਰੁਪਏ ਦੇ ਐਵਾਰਡ ਪਾਸ ਕੀਤੇ ਗਏ ਅਤੇ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰੀਬ 1833 ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ