JALANDHAR WEATHER

3 ਮਹੀਨੇ ਪਹਿਲਾਂ ਕਤਲ ਹੋਏ ਪ੍ਰਵਾਸੀ ਮਜ਼ਦੂਰ ਦਾ ਕਾਤਲ ਚੜ੍ਹਿਆ ਪੁਲਿਸ ਅੜਿੱਕੇ

ਭੈਣੀ ਮੀਆਂ ਖਾਂ (ਗੁਰਦਾਸਪੁਰ), 14 ਦਸੰਬਰ (ਜਸਬੀਰ ਸਿੰਘ ਬਾਜਵਾ)-ਸਥਾਨਕ ਕਸਬੇ ਵਿਚ ਤਿੰਨ ਮਹੀਨੇ ਪਹਿਲਾਂ ਕਤਲ ਹੋਏ ਪ੍ਰਵਾਸੀ ਮਜ਼ਦੂਰ ਦਾ ਕਾਤਲ ਪੁਲਿਸ ਨੇ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਧਰਮਿੰਦਰ ਕੌਸ਼ਵ ਜੋ ਕਿ ਗੋਲਗੱਪੇ ਵੇਚਣ ਦਾ ਕੰਮ ਕਰਦਾ ਸੀ। ਉਸ ਦਾ ਰਾਤ ਸਮੇਂ ਸਤੰਬਰ ਮਹੀਨੇ ਵਿਚ ਭੇਤਭਰੀ ਹਾਲਤ ਵਿਚ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਤਫ਼ਤੀਸ਼ ਐਸ. ਆਈ. ਮੋਹਨ ਲਾਲ ਵਲੋਂ ਕੀਤੀ ਜਾ ਰਹੀ ਸੀ। ਇਸ ਮਾਮਲੇ ਵਿਚ ਬੀਤੇ ਦਿਨ ਉਨ੍ਹਾਂ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ, ਜਦੋਂ ਉਨ੍ਹਾਂ ਨੇ ਪ੍ਰਵਾਸੀ ਮਜ਼ਦੂਰ ਦੇ ਕਾਤਲ ਨੂੰ ਥਾਣਾ ਮੁਖੀ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿਚ ਨੇੜਲੇ ਪਿੰਡ ਨਾਨੋਵਾਲ ਜੀਂਦੜ ਤੋਂ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਮੁਲਜ਼ਮ ਦੀ ਸ਼ਨਾਖਤ ਅਮਨਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਤੁਗਲਵਾਲ ਵਜੋਂ ਹੋਈ ਹੈ। ਪੁਲਿਸ ਵਲੋਂ ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ