

ਪਠਾਨਕੋਟ, 14 ਜਨਵਰੀ (ਸੰਧੂ)-ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਮਾਣਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਜਨਤਾ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਹੱਦੀ ਖੇਤਰ ਵਿਚ ਪੁਲਿਸ ਚੌਕੀਆਂ ਦੇ ਬਾਹਰ ਲਗਾਤਾਰ ਹੋਏ ਧਮਾਕਿਆਂ ਉਤੇ ਚਿੰਤਾ ਪ੍ਰਗਟਾਈ।