
ਬਟਾਲਾ, 15 ਜਨਵਰੀ (ਸਤਿੰਦਰ ਸਿੰਘ)-ਬਟਾਲਾ ਨਜ਼ਦੀਕ ਇਕ ਪਿੰਡ ‘ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਅਕਤੀ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵਲੋਂ ਵੀ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਕਤ ਵਿਅਕਤੀ ਜ਼ਖਮੀ ਹੋ ਗਿਆ, ਜਿਸ ਦਾ ਨਾਂ ਰਣਜੀਤ ਸਿੰਘ ਦੱਸਿਆ ਜਾ ਰਿਹਾ ਹੈ। ਇਸ ਨੌਜਵਾਨ ਦਾ ਸਿਵਲ ਹਸਪਤਾਲ ਬਟਾਲਾ ‘ਚ ਇਲਾਜ ਚੱਲ ਰਿਹਾ ਹੈ।