
ਨਵੀਂ ਦਿੱਲੀ, 16 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ, ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ 25-26 ਜਨਵਰੀ ਨੂੰ ਭਾਰਤ ਦਾ ਸਰਕਾਰੀ ਦੌਰਾ ਕਰਨਗੇ। ਰਾਸ਼ਟਰਪਤੀ ਪ੍ਰਬੋਵੋ ਭਾਰਤ ਦੇ 76ਵੇਂ ਗਣਤੰਤਰ ਦਿਵਸ ਸਮਾਗਮਾਂ ਦੇ ਮੁੱਖ ਮਹਿਮਾਨ ਵੀ ਹੋਣਗੇ। ਅਕਤੂਬਰ 2024 ਵਿਚ ਅਹੁਦਾ ਸੰਭਾਲਣ ਤੋਂ ਬਾਅਦ, ਰਾਸ਼ਟਰਪਤੀ ਦੇ ਤੌਰ ’ਤੇ ਰਾਸ਼ਟਰਪਤੀ ਪ੍ਰਬੋਵੋ ਦਾ ਇਹ ਪਹਿਲਾ ਭਾਰਤ ਦੌਰਾ ਹੋਵੇਗਾ।