
ਮੁੰਬਈ, 17 ਜਨਵਰੀ - ਸੈਫ ਅਲੀ ਖਾਨ ਦੇ ਪੁੱਤਰ ਅਤੇ ਅਦਾਕਾਰ ਇਬਰਾਹਿਮ ਅਲੀ ਖਾਨ ਮੁੰਬਈ ਦੇ ਲੀਲਾਵਤੀ ਹਸਪਤਾਲ ਪਹੁੰਚੇ। ਅਦਾਕਾਰ ਸੈਫ ਅਲੀ ਖਾਨ 'ਤੇ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਪ੍ਰਸ਼ਾਸਨ ਦੇ ਅਨੁਸਾਰ, ਸੈਫ ਅਲੀ ਖਾਨ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਆਈ.ਸੀ.ਯੂ. ਤੋਂ ਇਕ ਆਮ ਕਮਰੇ ਵਿਚ ਤਬਦੀਲ ਕਰ ਦਿੱਤਾ ਗਿਆ ਹੈ।