

ਅੰਮ੍ਰਿਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)- ਬੀਤੀ 14 ਜਨਵਰੀ ਨੂੰ ਮਾਘੀ ਦੇ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਂ ਪਾਰਟੀ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦਾ ਗਠਨ ਕਰਨ ਤੋਂ ਬਾਅਦ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਹੋਰ ਸਾਥੀਆਂ ਤੇ ਸੰਗਤਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਹਨ। ਉਨ੍ਹਾਂ ਇਸ ਮੌਕੇ ਪਾਰਟੀ ਦੀ ਚੜਦੀ ਕਲਾ ਲਈ ਅਰਦਾਸ ਕੀਤੀ।