
ਕੋਲਕਾਤਾ, 21 ਜਨਵਰੀ- ਪੱਛਮੀ ਬੰਗਾਲ ਸਰਕਾਰ ਨੇ ਆਰ.ਜੀ. ਕਰ ਮੈਡੀਕਲ ਕਾਲਜ ਜਬਰ ਜਨਾਹ ਅਤੇ ਕਤਲ ਮਾਮਲੇ ਵਿਚ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਸਿਆਲਦਾਹ ਅਦਾਲਤ ਦੇ ਫੈਸਲੇ ਵਿਰੁੱਧ ਕਲਕੱਤਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਐਡਵੋਕੇਟ ਜਨਰਲ ਕਿਸ਼ੋਰ ਦੱਤਾ ਨੇ ਜਸਟਿਸ ਦੇਬਾਂਸ਼ੂ ਬਸਾਕ ਦੀ ਡਿਵੀਜ਼ਨ ਬੈਂਚ ਅੱਗੇ ਪਟੀਸ਼ਨ ਦਾਇਰ ਕਰਕੇ ਸੰਜੇ ਰਾਏ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ ਤੇ ਉਨ੍ਹਾਂ ਨੂੰ ਹਾਈ ਕੋਰਟ ਨੇ ਕੇਸ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਰਾਏ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।