ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਨੇ ਰਾਸ਼ਟਰੀ ਝੰਡਾ ਲਹਿਰਾਇਆ
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ) - ਅੱਜ ਗਣਤੰਤਰ ਦਿਵਸ ਮੌਕੇ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਡੀ.ਆਈ. ਜੀ. ਅਸ਼ਵਨੀ ਕੁਮਾਰ, ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਆਦਿ ਹਾਜ਼ਰ ਸਨ।
;
;
;
;
;
;
;
;