ਭਾਜਪਾ ਦੀ ਡਬਲ ਇੰਜਣ ਸਰਕਾਰ ਦਿੱਲੀ ਦਾ ਕਰੇਗੀ ਵਿਕਾਸ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕੁਰੂਕਸ਼ੇਤਰ (ਹਰਿਆਣਾ), 8 ਫਰਵਰੀ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦਿੱਲੀ ਦੇ ਲੋਕ ਪ੍ਰਧਾਨ ਮੰਤਰੀ ਮੋਦੀ ਵਲੋਂ ਸਮਾਜ ਦੇ ਸਾਰੇ ਵਰਗਾਂ ਦੇ ਵਿਕਾਸ ਲਈ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਤੋਂ ਵਾਂਝੇ ਸਨ। ਅੱਜ ਦਿੱਲੀ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਭਲਾਈ ਯੋਜਨਾਵਾਂ ਵਿਚ ਆਪਣਾ ਭਰੋਸਾ ਪ੍ਰਗਟ ਕੀਤਾ ਹੈ। ਭਾਜਪਾ ਦੀ ਡਬਲ-ਇੰਜਣ ਸਰਕਾਰ ਦਿੱਲੀ ਦੇ ਵਿਕਾਸ ਲਈ ਕੰਮ ਕਰੇਗੀ।