ਦਿੱਲੀ ਦੇ ਸੀ.ਐਮ. ਤੇ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੱਲ੍ਹ ਰਾਮਲੀਲਾ ਮੈਦਾਨ ਵਿਖੇ ਹੋਵੇਗਾ
ਨਵੀਂ ਦਿੱਲੀ, 19 ਫਰਵਰੀ-ਦਿੱਲੀ ਦੇ ਮੁੱਖ ਮੰਤਰੀ ਅਤੇ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੱਲ੍ਹ, 20 ਫਰਵਰੀ ਨੂੰ ਰਾਮਲੀਲਾ ਮੈਦਾਨ ਵਿਖੇ ਹੋਵੇਗਾ। ਸਮਾਰੋਹ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਉਪ ਰਾਜਪਾਲ ਵੀ.ਕੇ. ਸਕਸੈਨਾ ਦੁਪਹਿਰ 12.35 ਵਜੇ ਨਾਮਜ਼ਦ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।