ਰਿਹਾਇਸ਼ੀ ਇਲਾਕੇ 'ਚ ਫੈਕਟਰੀ 'ਚ ਹੋਈ ਗੈਸ ਲੀਕ, ਲੋਕਾਂ 'ਚ ਦਹਿਸ਼ਤ

ਜਲੰਧਰ, 13 ਮਾਰਚ-ਪੰਜਾਬ ਦੇ ਜਲੰਧਰ ਦਿਹਾਤੀ ਖੇਤਰ ਦੇ ਮਕਸੂਦਾਂ ਪੁਲਿਸ ਸਟੇਸ਼ਨ ਅਧੀਨ ਆਉਂਦੇ ਰਿਹਾਇਸ਼ੀ ਖੇਤਰ ਵਿਚ ਸਥਿਤ ਫੈਕਟਰੀ ਵਿਚ ਜ਼ਹਿਰੀਲੀ ਗੈਸ ਕਾਰਨ ਇਲਾਕੇ ਦੇ ਵਸਨੀਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਦੋਸ਼ ਹੈ ਕਿ ਫੈਕਟਰੀ ਮਾਲਕ ਦੇ ਲਾਇਸੈਂਸ ਦੀ ਮਿਆਦ ਵੀ ਖਤਮ ਹੋ ਗਈ ਹੈ ਪਰ ਇਸ ਦੇ ਬਾਵਜੂਦ ਫੈਕਟਰੀ ਰਿਹਾਇਸ਼ੀ ਖੇਤਰ ਵਿਚ ਚਲਾਈ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਅਧਿਕਾਰੀ ਕੱਲ੍ਹ ਫੈਕਟਰੀ ਦੀ ਜਾਂਚ ਕਰਨ ਆਏ ਸਨ, ਜਿਸ ਤੋਂ ਬਾਅਦ ਅੱਜ ਫੈਕਟਰੀ ਦੇ ਕਰਮਚਾਰੀਆਂ ਵਲੋਂ ਗੈਸ ਕੱਢੀ ਜਾ ਰਹੀ ਸੀ। ਇਸ ਦੌਰਾਨ ਅਚਾਨਕ ਗੈਸ ਲੀਕ ਹੋ ਗਈ।