ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਸ਼ਰਧਾਲੂਆਂ ’ਤੇ ਹਮਲੇ ਦਾ ਮਾਮਲਾ: ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪੁਲਿਸ ਪ੍ਰਸ਼ਾਸਨ - ਸਕੱਤਰ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 14 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਇਕ ਵਿਖ਼ਿਲਾਫ਼ ਕਰੜੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਘਟਨਾ ਕਿਸੇ ਗਹਿਰੀ ਸਾਜ਼ਸ਼ ਦਾ ਹਿੱਸਾ ਜਾਪਦੀ ਹੈ, ਲਿਹਾਜ਼ਾ ਪੁਲਿਸ ਇਸ ਦੀ ਤੈਅ ਤੱਕ ਜਾਣ ਲਈ ਸੰਜੀਦਾ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਨਸ਼ਰ ਕਰੇ। ਉਨ੍ਹਾਂ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੁਪਹਿਰ ਕਰੀਬ 12 ਵਜੇ ਇਕ ਹਮਲਾਵਰ ਵਲੋਂ ਸ੍ਰੀ ਗੁਰੂ ਰਾਮਦਾਸ ਨਿਵਾਸ ਵਿਚ ਦਾਖ਼ਲ ਹੋ ਕੇ ਅਚਾਨਕ ਲੋਹੇ ਦੇ ਇਕ ਸਰੀਏ ਨਾਲ ਸਿੱਖ ਸੰਗਤਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਮੁਹਾਲੀ, ਬਠਿੰਡਾ ਅਤੇ ਪਟਿਆਲਾ ਦੇ ਤਿੰਨ ਸ਼ਰਧਾਲੂ ਅਤੇ ਸ੍ਰੀ ਦਰਬਾਰ ਸਾਹਿਬ ਦੇ ਦੋ ਸੇਵਾਦਾਰ ਜ਼ਖ਼ਮੀ ਹੋਏ ਹਨ । ਜਿਨ੍ਹਾਂ ਵਿਚੋਂ ਇੱਕ ਸੇਵਾਦਾਰ ਅਤੇ ਬਠਿੰਡਾ ਵਾਸੀ ਇਕ ਸ਼ਰਧਾਲੂ ਜਿਨ੍ਹਾਂ ਦੇ ਸਿਰ ਵਿਚ ਗਹਿਰੀ ਸੱਟ ਹੈ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਜ਼ਖ਼ਮੀ ਆਂ ਨੂੰ ਤੁਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੇ ਇਲਾਜ ਦਾ ਸਮੁੱਚਾ ਪ੍ਰਬੰਧ ਸੰਸਥਾ ਵਲੋਂ ਕੀਤਾ ਜਾ ਰਿਹਾ ਹੈ।