ਨਵੇਂ ਸਾਲ ਤੇ ਪੁੰਨਿਆਂ ਦੇ ਸ਼ੁਭ ਦਿਹਾੜੇ ਮੌਕੇ 403 ਸ਼ਰਧਾਲੂਆਂ ਨੇ ਕੀਤੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ

ਡੇਰਾ ਬਾਬਾ ਨਾਨਕ (ਗੁਰਦਾਸਪੁਰ) , 14 ਮਾਰਚ (ਹੀਰਾ ਸਿੰਘ ਮਾਂਗਟ) - ਅੱਜ ਨਵੇਂ ਸਾਲ ਤੇ ਪੁੰਨਿਆਂ ਦੇ ਸ਼ੁਭ ਦਿਹਾੜੇ ਮੌਕੇ 403 ਸ਼ਰਧਾਲੂਆਂ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਗਏ। ਇਸ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਸ੍ਰੀ ਚੋਲਾ ਸਾਹਿਬ 'ਤੇ ਮੇਲੇ ਮੌਕੇ ਆਈਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਦਰਸ਼ਨਦੀਦਾਰੇ ਕੀਤੇ ਗਏ , ਉੱਥੇ ਹੀ ਵੱਡੀ ਗਿਣਤੀ ਵਿਚ ਸੰਗਤਾਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪੁੱਜੀਆਂ ਜਿੱਥੇ ਉਉਨ੍ਹਾਂ ਵਲੋਂ ਕਰਤਾਰਪੁਰ ਟਰਮੀਨਲ ਚੈੱਕ ਪੋਸਟ ਵਿਖੇ ਲੱਗੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਮਾਡਲ, ਧਾਰਮਿਕ ਤਸਵੀਰਾਂ ਅਤੇ ਐਲਈਡੀ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਇਤਿਹਾਸ ਸਰਵਣ ਕੀਤਾ।