ਵੱਡੀ ਖ਼ਬਰ: ਅਜਨਾਲਾ ਥਾਣਾ ਹਮਲੇ ਮਾਮਲੇ ਵਿਚ ਪੁਲਿਸ ਵਲੋਂ ਅੰਮ੍ਰਿਤਪਾਲ ਦੇ 7 ਸਾਥੀਆਂ ਤੇ ਲੱਗਾ ਐਨ.ਐਸ.ਏ ਹਟਾ ਕੇ ਗ੍ਰਿਫ਼ਤਾਰੀ ਪਾਈ ਜਾਵੇਗੀ
ਅਜਨਾਲਾ (ਅੰਮ੍ਰਿਤਸਰ ) ,16 ਮਾਰਚ (ਗੁਰਪ੍ਰੀਤ ਸਿੰਘ ਢਿੱਲੋ)-ਫਰਵਰੀ 2023 ਵਿਚ ਥਾਣਾ ਅਜਨਾਲਾ ਵਿਖੇ ਕੀਤੇ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੇ ਲੱਗਾ ਐਨ.ਐਸ.ਏ ਹਟਾ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਪਾਈ ਜਾਵੇਗੀ । ਇਹ ਜਾਣਕਾਰੀ ਅੱਜ ਡੀ.ਆਈ.ਜੀ. ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਇਨ੍ਹਾਂ 7 ਵਿਅਕਤੀਆਂ ਨੂੰ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ 7 ਵਿਅਕਤੀਆਂ ਦਲਜੀਤ ਸਿੰਘ ਕਲਸੀ, ਹਰਜੀਤ ਸਿੰਘ ਚਾਚਾ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਊਕੇ, ਗੁਰਿੰਦਰ ਸਿੰਘ ਗੁਰੀ ਔਜਲਾ, ਬਸੰਤ ਸਿੰਘ ਅਤੇ ਗੁਰਮੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆ ਕੇ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
;
;
;
;
;
;
;
;
;