ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਮੰਗਿਆ 2 ਦਿਨ ਦਾ ਸਮਾਂ
ਹੁਸ਼ਿਆਰਪੁਰ, 17 ਮਾਰਚ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਐਡਵੋਕੇਟ ਧਾਮੀ ਨਾਲ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਉਨ੍ਹਾਂ ਨੂੰ ਆਪਣਾ ਅਹੁਦਾ ਮੁੜ ਸੰਭਾਲਣ ਲਈ ਬੇਨਤੀ ਕੀਤੀ ਗਈ, ਜਿਸ ’ਤੇ ਐਡਵੋਕੇਟ ਧਾਮੀ ਨੇ ਇਸ ਸਬੰਧ ’ਚ ਵਿਚਾਰ ਕਰਨ ਲਈ 2 ਦਿਨ ਦਾ ਸਮਾਂ ਮੰਗਿਆ ਹੈ।
;
;
;
;
;
;