ਜਾਇਜ਼ ਮੰਗਾਂ ਮੰਨ ਕੇ ਰਿਹਾਅ ਕੀਤੇ ਜਾਣ ਕਿਸਾਨ- ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 21 ਮਾਰਚ (ਵਿਕਰਮਜੀਤ ਸਿੰਘ ਮਾਨ)- ਸਦਨ ਦੇੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਲਗਵਾਉਣ ’ਚ ਮੁੱਖ ਮੰਤਰੀ ਦਾ ਹੀ ਹੱਥ ਸੀ ਤੇ ਪੰਜਾਬ ਸਰਕਾਰ ਨੇ ਹੀ ਸਿੱਧੇ ਤੇ ਅਸਿੱਧੇ ਰੂਪ ਵਿਚ ਧਰਨੇ ਸ਼ੁਰੂ ਕਰਵਾਏ। ਉਨ੍ਹੰ ਅੱਗੇ ਕਿਹਾ ਕਿ ਕਰਨਲ ਨਾਲ ਹੋਈ ਕੁੱਟਮਾਰ ਮਾਮਲੇ ਵਿਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਤੁਰੰਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਗਿ੍ਰਫ਼ਤਾਰ ਕੀਤੇ ਕਿਸਾਨਾਂ ਦੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।