ਐਡਵੋਕੇਟ ਹਰਪਾਲ ਸਿੰਘ ਖਾਰਾ ਵਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਮੁਲਾਕਾਤ

ਰਾਜਾਸਾਂਸੀ, 22 ਮਾਰਚ (ਹਰਦੀਪ ਸਿੰਘ ਖੀਵਾ)-ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਐਨ.ਐਸ.ਏ. ਖਤਮ ਹੋਣ ਉਪਰੰਤ ਉਨ੍ਹਾਂ ਨੂੰ ਟਰਾਂਜ਼ਿਟ ਰਿਮਾਂਡ ਉਤੇ ਡਿਬਰੂਗੜ੍ਹ ਜੇਲ ਤੋਂ ਪੰਜਾਬ ਲਿਆਂਦਾ ਗਿਆ ਹੈI ਟਰਾਂਜ਼ਿਟ ਰਿਮਾਂਡ ਉਤੇ ਪੰਜਾਬ ਲਿਆਂਦੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਹਰਜੀਤ ਸਿੰਘ ਚਾਚਾ, ਦਲਜੀਤ ਸਿੰਘ ਕਲਸੀ, ਬੇਅੰਤ ਸਿੰਘ, ਗੁਰਮੀਤ ਸਿੰਘ, ਕੁਲਵੰਤ ਸਿੰਘ ਰਾਊਕੇ ਅਤੇ ਗੁਰਿੰਦਰ ਸਿੰਘ ਗੁਰੀ ਔਜਲਾ ਨੂੰ ਥਾਣਾ ਅਜਨਾਲਾ ਵਿਚ ਹੋਈ ਹਿੰਸਾ ਮਾਮਲੇ ਵਿਚ ਰਸਮੀ ਤੌਰ ਉਤੇ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਪੁਲਿਸ ਸੁਰੱਖਿਆ ਦੇ ਸਖਤ ਪ੍ਰਬੰਧਾਂ ਹੇਠ ਪੁਲਿਸ ਥਾਣਾ ਰਾਜਾਸਾਂਸੀ ਵਿਖੇ ਰੱਖਿਆ ਗਿਆ ਹੈ ਜਿਥੇ ਉਨ੍ਹਾਂ ਦੇ ਐਡਵੋਕੇਟ ਹਰਪਾਲ ਸਿੰਘ ਖਾਰਾ ਵਲੋਂ ਅੰਮ੍ਰਿਤਪਾਲ ਸਿੰਘ ਦੇ ਉਕਤ ਸਾਥੀਆਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਹੁਣ ਤੱਕ ਕੋਈ ਤਸ਼ੱਦਦ ਨਹੀਂ ਕੀਤਾ ਗਿਆ। ਉਨ੍ਹਾਂ ਕੋਲੋਂ ਆਮ ਦੀ ਤਰ੍ਹਾਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਤੇ 21 ਤੋਂ 25 ਮਾਰਚ ਤੱਕ ਰਿਮਾਂਡ ਹੈ। ਉਨ੍ਹਾਂ ਨਾਲ ਐਡਵੋਕੇਟ ਰਿਤੂਰਾਜ ਸਿੰਘ ਵੀ ਮੌਜੂਦ ਸਨ।