JALANDHAR WEATHER

ਕਿਸਾਨੀ ਮੋਰਚੇ 'ਤੇ ਕੀਤੇ ਤਸ਼ੱਦਦ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਨਿਖੇਧੀ

ਫਾਜ਼ਿਲਕਾ, 22 ਮਾਰਚ (ਬਲਜੀਤ ਸਿੰਘ)-ਅੱਜ ਫਾਜ਼ਿਲਕਾ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਫਾਜ਼ਿਲਕਾ ਦੇ ਸਥਾਨਕ ਐਸ.ਡੀ.ਐਮ. ਦਫਤਰ ਵਿਖੇ ਇਕ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵਲੋਂ ਸੂਬਾ ਅਤੇ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨ ਮੋਰਚੇ ਉੱਪਰ ਢਾਏ ਤਸ਼ੱਦਦ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ, ਪੰਜਾਬ ਪ੍ਰੈਸ ਸਕੱਤਰ ਮਾਸਟਰ ਬੂਟਾ ਸਿੰਘ, ਬਲਾਕ ਪ੍ਰਧਾਨ ਫੌਜਾ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਜ਼ਿਲ੍ਹਾ ਜੁਆਇੰਟ ਸਕੱਤਰ ਰਾਜ ਕੁਮਾਰ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਸਰਕਾਰ ਦਾ ਇਹ ਵਤੀਰਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ, ਇਕ ਪਾਸੇ ਦੇਸ਼ ਦੇ ਜਵਾਨਾਂ ਨੂੰ ਕੁੱਟਿਆ ਜਾ ਰਿਹਾ, ਉਥੇ ਹੀ ਮੋਰਚਾ ਚੁੱਕਣ ਦੀ ਆੜ ਵਿਚ ਕਿਸਾਨਾਂ ਨੂੰ ਵੀ ਕੁੱਟਿਆ ਗਿਆ ਅਤੇ ਬਜ਼ੁਰਗ ਅਤੇ ਬੀਬੀਆਂ ਉਤੇ ਪੁਲਿਸ ਵਲੋਂ ਤਸ਼ੱਦਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀ 28 ਮਾਰਚ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ਮੂਹਰੇ ਧਰਨੇ ਲਗਾ ਕੇ ਰੋਸ ਪ੍ਰਗਟ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਅੱਜ ਸਮੂਹ ਅਹੁਦੇਦਾਰਾਂ ਦੀ ਮੌਜੂਦਗੀ ਵਿਚ ਜ਼ਿਲ੍ਹਾ ਮੁੱਖ ਸਕੱਤਰ ਹਰਜਿੰਦਰ ਸਿੰਘ ਦੀਆਂ ਗ਼ਲਤ ਗਤੀਵਿਧੀਆਂ ਨੂੰ ਵੇਖਦੇ ਹੋਏ ਉਨ੍ਹਾਂ ਦੇ ਅਹੁਦੇ ਤੋਂ ਫਾਰਗ ਕੀਤਾ ਜਾਂਦਾ ਹੈ। ਇਸ ਮੌਕੇ ਜੋਗਿੰਦਰ ਸਿੰਘ ਬੰਨਾਵਾਲਾ ਸੀਨੀਅਰ ਮੀਤ ਪ੍ਰਧਾਨ, ਬਾਜ ਸਿੰਘ ਘਟੀਆਂ ਵਾਲੀ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਸਲਾਹਕਾਰ, ਪਰਮਜੀਤ ਸਿੰਘ ਕੰਧ ਵਾਲਾ ਪ੍ਰਚਾਰ ਸਕੱਤਰ, ਕਿਸਾਨ ਆਗੂ ਜਸਬੀਰ ਸਿੰਘ, ਦਲਵੀਰ ਸਿੰਘ, ਕੁਲਵੰਤ ਸਿੰਘ, ਗੁਰਲਾਲ ਸਿੰਘ, ਜਗਦੇਵ ਸਿੰਘ ਚਿਮਨੇਵਾਲ ਆਦਿ ਹਾਜ਼ਰ ਸਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ