ਕਰਨਲ ਬਾਠ ਦੇ ਪਰਿਵਾਰ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਪਟਿਆਲਾ, 23 ਮਾਰਚ - ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ 'ਤੇ ਪੰਜਾਬ ਪੁਲਿਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਵਲੋਂ ਕੀਤੇ ਹਮਲੇ ਦੇ ਵਿਰੋਧ ਵਿਚ ਕਰਨਲ ਬਾਠ ਦੇ ਪਰਿਵਾਰ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਜਾਰੀ ਹੈ।