ਖਟਕੜ ਕਲਾ ਬਿਖੇ ਬਸਪਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵਲੋਂ ਸ਼ਹੀਦਾਂ ਨੂੰ ਸਿਜਦਾ

ਨਵਾਂਸ਼ਹਿਰ, 23 ਮਾਰਚ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ) - ਖਟਕੜ ਕਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਨ 'ਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਆਪਣੇ ਸਾਥੀਆਂ ਸਮੇਤ ਸ਼ਹੀਦਾਂ ਨੂੰ ਸ਼ਰਧਾ ਦੀ ਫੁੱਲ ਭੇਟ ਕੀਤੇ ।ਕਰੀਮਪੁਰੀ ਨੇ ਆਖਿਆ ਕਿ ਅਜੇ ਤੱਕ ਸ਼ਹੀਦ ਭਗਤ ਸਿੰਘ ਦੇ ਸੁਪਨੇ ਪੂਰੇ ਨਹੀਂ ਹੋਏ। ਜਿਸ ਮਕਸਦ ਨੂੰ ਲੈ ਕੇ ਉਨ੍ਹਾਂ ਕੁਰਬਾਨੀ ਕੀਤੀ, ਉਹ ਪੂਰਾ ਨਹੀਂ ਹੋ ਸਕਿਆ।ਅੱਜ ਵੀ ਸਾਡਾ ਦੇਸ਼ ਬੇਰੁਜ਼ਗਾਰੀ, ਨਸ਼ਾਖੋਰੀ ਭੁੱਖਮਰੀ ਦਾ ਸ਼ਿਕਾਰ ਹੋ ਕੇ ਰਹਿ ਗਿਆ ਹੈ।ਸਾਡੇ ਨੌਜਵਾਨ ਵਿਦੇਸ਼ਾਂ ਵੱਲ ਕੂਚ ਕਰ ਰਹੇ ਹਨ ਅਤੇ ਇਸ ਸਮੇਂ ਉਨ੍ਹਾਂ ਦਾ ਭਵਿੱਖ ਖਤਰੇ ਵਿਚ ਹੈ। ਸਰਕਾਰਾਂ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਚ ਨਾਕਾਮ ਰਹੀਆਂ ਹਨ।ਉਨ੍ਹਾਂ ਆਖਿਆ ਕਿ ਸ਼ਹੀਦਾਂ ਨੂੰ ਇਹੀ ਸੱਚੀ ਸ਼ਰਧਾਂਜਲੀ ਹੈ ਕਿ ਅਸੀਂ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚਲੀਏ ।