JALANDHAR WEATHER

ਮੁੱਖ ਸਕੱਤਰ ਪੰਜਾਬ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਲੰਬਿਤ ਅਰਜ਼ੀਆਂ ਦੇ ਮੰਗੇ ਵੇਰਵੇ

 ਚੰਡੀਗੜ੍ਹ, 23 ਮਾਰਚ - ਮੁੱਖ ਸਕੱਤਰ ਪੰਜਾਬ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਸਾਰੇ ਵਿਭਾਗਾਂ ਤੋਂ ਸਿਵਲ ਸੇਵਾਵਾਂ ਨਾਲ ਸੰਬੰਧਿਤ ਲੰਬਿਤ ਅਰਜ਼ੀਆਂ ਦੇ ਵੇਰਵੇ ਮੰਗੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਸਿਵਲ ਸੇਵਾ ਅਰਜ਼ੀਆਂ ਨੂੰ ਲੰਬਿਤ ਰੱਖਣਾ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਦਾ ਹੈ।ਸਾਰੇ ਵਿਭਾਗਾਂ ਨੂੰ 26 ਮਾਰਚ ਸਵੇਰੇ 11 ਵਜੇ ਤੱਕ ਸੰਬੰਧਿਤ ਜਾਣਕਾਰੀ ਸਾਂਝੀ ਕਰਨੀ ਪਵੇਗੀ। ਅਜਿਹਾ ਨਾ ਕਰਨ ਦੀ ਸੂਰਤ ਵਿਚ, ਇਹ ਮੰਨਿਆ ਜਾਵੇਗਾ ਕਿ ਸੰਬੰਧਿਤ ਅਧਿਕਾਰੀ ਅਤੇ ਸਕੱਤਰ ਆਪਣੇ ਵਿਭਾਗ ਵਿਚ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ