ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅਗਰਵਾਲ ਸਭਾ ਵਲੋਂ ਕਰਵਾਏ ਸਮਾਗਮ ਦੌਰਾਨ ਡਾਇਰੀ ਕੀਤੀ ਰੀਲੀਜ਼

ਤਪਾ ਮੰਡੀ , 23 ਮਾਰਚ (ਵਿਜੇ ਸ਼ਰਮਾ) - ਸਥਾਨਕ ਸ੍ਰੀ ਗੀਤਾ ਭਵਨ ਵਿਖੇ ਅਗਰਵਾਲ ਸਭਾ ਰਜਿ ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਸਨ । ਇਸ ਮੌਕੇ ਮੁੱਖ ਮਹਿਮਾਨ ਵਲੋਂ ਅਗਰਵਾਲ ਸਭਾ ਵੱਲੋਂ ਤਿਆਰ ਕੀਤੀ ਡਾਇਰੀ ਰੀਲੀਜ਼ ਕੀਤੀ ਗਈ । ਸਮਾਗਮ ਦੌਰਾਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ, ਅਗਰਵਾਲ ਸਭਾ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਅਤੇ ਮੋਹਤਵਰਾਂ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ । ਇਸ ਮੌਕੇ ਮੁੱਖ ਮਹਿਮਾਨ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਜੈਯੰਤੀ ਹਰ ਸਾਲ ਮਨਾਈ ਜਾਵੇ ਅਤੇ ਅਗਰਵਾਲ ਭਾਈਚਾਰੇ ਨੂੰ ਏਕਤਾ ਬਣਾਉਣ ਦੀ ਲੋੜ ਹੈ। ਮੁੱਖ ਮਹਿਮਾਨ ਵਲੋਂ ਪ੍ਰਬੰਧਕਾਂ ਨੂੰ ਸਮਾਗਮ ਦੀ ਵਧਾਈ ਦਿੱਤੀ ਗਈ। ਸਮਾਗਮ ਦੇ ਅੰਤ ਵਿਚ ਅਗਰਵਾਲ ਸਭਾ ਦੇ ਪ੍ਰਧਾਨ ਮਦਨ ਲਾਲ ਗਰਗ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।