ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅੱਜ ਮੁੜ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

ਅਜਨਾਲਾ, (ਅੰਮ੍ਰਿਤਸਰ), 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਅੱਜ ਉਨ੍ਹਾਂ ਨੂੰ ਮੁੜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੇ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਪੁਲਿਸ ਵਲੋਂ ਅਦਾਲਤ ਦੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।