ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 25 ਮਾਰਚ (ਲਖਵਿੰਦਰ ਸਿੰਘ)- ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਝੋਕ ਹਰੀ ਹਰ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਿਹਾੜੀ ਮਜ਼ਦੂਰੀ ਕਰਕੇ ਪਰਿਵਾਰ ਦਾ ਪੇਟ ਪਾਲਣ ਵਾਲਾ ਰਾਜੂ (37 ਸਾਲ) ਪੁੱਤਰ ਹਜ਼ਾਰਾ ਨੰਬਰਦਾਰ ਆਪਣੇ ਪਿੱਛੇ ਸੱਤ ਧੀਆਂ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਰਾਜੂ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਿਆਂ ਦਾ ਆਦੀ ਸੀ, ਜਿਸ ਦੀ ਬੀਤੀ ਰਾਤ ਮੌਤ ਹੋ ਗਈ।