ਬੰਬੀਹਾ ਗੈਂਗ ਦੇ ਨਾਂਅ 'ਤੇ 5 ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਵਾਲੇ 2 ਨੌਜਵਾਨ ਕਾਬੂ
.jpeg)
ਮਲੇਰਕੋਟਲਾ, 21 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਅੱਜ ਐਸ.ਐਸ.ਪੀ. ਦਫ਼ਤਰ ਮਲੇਰਕੋਟਲਾ ਵਿਖੇ ਬਣੇ ਕਾਨਫ਼ਰੰਸ ਹਾਲ ਵਿਖੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਦੇ ਇਕ ਪ੍ਰਾਪਰਟੀ ਡੀਲਰ ਤੋਂ ਕੈਨੇਡੀਅਨ ਨੰਬਰ ਰਾਹੀਂ ਧਮਕੀਆਂ ਦੇ ਕੇ 5 ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਵਾਲੇ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਅਤੇ ਇਸ ਮਾਮਲੇ ਦੀ ਹੋਰ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।