JALANDHAR WEATHER

ਐੱਸ.ਸੀ.ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੇ ਮਾਸਟਰ ਮਲਕੀਤ ਸਿੰਘ ਦਾ ਹਾਲ-ਚਾਲ ਪੁੱਛਿਆ

ਮਲੌਦ, 20 ਅਪਰੈਲ (ਸਹਾਰਨ ਮਾਜਰਾ) - ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮਿਸ਼ਨਰੀ ਆਗੂ ਮਾਸਟਰ ਮਲਕੀਤ ਸਿੰਘ ਸਹਾਰਨ ਮਾਜਰਾ ਦਾ ਹਾਲ-ਚਾਲ ਪੁੱਛਣ ਲਈ ਉਚੇਚੇ ਤੌਰ 'ਤੇ ਉਨ੍ਹਾਂ ਦੇ ਗ੍ਰਹਿ ਮਲੌਦ ਪੁੱਜੇ। ਸਮੁੱਚੇ ਪਰਿਵਾਰ ਵਲੋਂ, ਜ਼ਿਲ੍ਹਾ ਅਧਿਕਾਰੀ ਇੰਜ. ਹਰਮਿੰਦਰ ਸਿੰਘ ਸਹਾਰਨ ਮਾਜਰਾ ਵਲੋਂ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸਨੇਹੀ ਦੋਸਤਾਂ ਵਲੋਂ ਬੇਹੱਦ ਪਿਆਰ ਸਤਿਕਾਰ ਦਿੱਤਾ। ਚੇਅਰਮੈਨ ਗੜ੍ਹੀ ਵਲੋਂ ਮਾਸਟਰ ਮਲਕੀਤ ਸਿੰਘ ਦੀ ਸਿਹਤਯਾਬੀ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਚੇਅਰਮੈਨ ਗੜ੍ਹੀ ਵਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਦੀਆਂ ਸਮੁੱਚੀ ਮਾਨਵਤਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਪੂਰੇ ਦੇਸ਼ ਦੇ ਹਰੇਕ ਵਾਸੀ ਨੂੰ ਅਮਨ ਸ਼ਾਂਤੀ ਨਾਲ ਜ਼ਿੰਦਗੀ ਜਿਉਣ ਦਾ ਅਧਿਕਾਰ ਦਿੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ