ਬੈਲਜੀਅਮ ਦੀ ਅਦਾਲਤ ਨੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ , 22 ਅਪ੍ਰੈਲ - ਬੈਲਜੀਅਮ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜੋ ਕਿ 13,500 ਕਰੋੜ ਰੁਪਏ ਦੇ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਕਰਜ਼ਾ ਧੋਖਾਧੜੀ ਮਾਮਲੇ ਵਿਚ ਇਕ ਮੁੱਖ ਦੋਸ਼ੀ ਹੈ। ਭਾਰਤੀ ਅਧਿਕਾਰੀਆਂ ਦੀ ਬੇਨਤੀ 'ਤੇ, ਮੇਹੁਲ ਚੋਕਸੀ ਨੂੰ 12 ਅਪ੍ਰੈਲ ਨੂੰ ਬੈਲਜੀਅਮ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। 65 ਸਾਲਾ ਵਿਅਕਤੀ 2018 ਤੋਂ ਪੀ.ਐਨ.ਬੀ. ਕਰਜ਼ਾ ਧੋਖਾਧੜੀ ਮਾਮਲੇ ਵਿਚ ਕਥਿਤ ਸ਼ਮੂਲੀਅਤ ਲਈ ਭਾਰਤ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੁਆਰਾ ਲੋੜੀਂਦਾ ਹੈ।