ਉੜੀ: ਅੱਤਵਾਦੀਆਂ ਵਲੋਂ ਘੁਸਪੈਠ ਦੀ ਕੋਸ਼ਿਸ਼, ਮੁਕਾਬਲਾ ਜਾਰੀ

ਸ੍ਰੀਨਗਰ, 23 ਅਪ੍ਰੈਲ- ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਅੱਜ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਭਾਰਤੀ ਫੌਜ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਮੁਕਾਬਲਾ ਅਜੇ ਵੀ ਜਾਰੀ ਹੈ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੁਸਪੈਠ ਦੀ ਕੋਸ਼ਿਸ਼ ਕਰਦੇ ਦੇਖਿਆ ਸੀ ਤੇ ਉਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਇਲਾਕੇ ਵਿਚ ਤਲਾਸ਼ੀ ਅਭਿਆਨ ਵੀ ਚੱਲ ਰਿਹਾ ਹੈ।