ਬਾਰਾਮੂਲਾ: ਅੱਤਵਾਦੀਆਂ ਵਲੋਂ ਘੁਸਪੈਠ ਦੀ ਕੋਸ਼ਿਸ਼, ਫ਼ੌਜ ਨੇ 2 ਕੀਤੇ ਢੇਰ

ਸ੍ਰੀਨਗਰ, 23 ਅਪ੍ਰੈਲ- ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿਚ ਅੱਤਵਾਦੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਭਾਰਤੀ ਫ਼ੌਜ ਵਲੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ ਤੇ ਉਨ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਭਾਰਤੀ ਫ਼ੌਜ ਨੇ ਦੱਸਿਆ ਕਿ ਉਨ੍ਹਾਂ ਪਾਸੋਂ ਵੱਡੀ ਮਾਤਰਾ ਵਿਚ ਹਥਿਆਰ, ਗੋਲਾ ਬਾਰੂਦ ਤੇ ਹੋਰ ਜੰਗੀ ਸਮਾਨ ਵੀ ਬਰਾਮਦ ਕੀਤਾ ਗਿਆ ਹੈ ਤੇ ਅਭਿਆਨ ਅਜੇ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਦੋਵੇਂ ਅੱਤਵਾਦੀ ਪਾਕਿਸਤਾਨ ਨਾਲ ਸੰਬੰਧ ਰੱਖਦੇ ਸਨ ਹਾਲਾਂਕਿ ਅਧਿਕਾਰੀਆਂ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।