JALANDHAR WEATHER

ਪਹਿਲਗਾਮ ਹਮਲਾ: ਅਸੀਂ ਭਾਰਤ ਸਰਕਾਰ ਦੇ ਨਾਲ ਖੜ੍ਹੇ ਹਾਂ- ਰਾਜਾ ਵੜਿੰਗ

ਚੰਡੀਗੜ੍ਹ, 23 ਅਪ੍ਰੈਲ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਪਹਿਲਗਾਮ ਵਿਚ ਸੈਲਾਨੀਆਂ ’ਤੇ ਹੋਏ ਹਮਲੇ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਸਮੇਂ ਭਾਰਤ ਦੇ ਨਾਲ ਖੜ੍ਹੇ ਹਾਂ ਅਤੇ ਹਮੇਸ਼ਾ ਇਸ ਦੇ ਨਾਲ ਖੜ੍ਹੇ ਰਹਾਂਗੇ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ, ਉਸ ਤੋਂ ਲੱਗਦਾ ਹੈ ਕਿ ਇਹ ਕਿਸੇ ਬਹੁਤ ਵੱਡੀ ਸਾਜ਼ਿਸ਼ ਦਾ ਹਿੱਸਾ ਸੀ। ਰਾਹੁਲ ਗਾਂਧੀ ਨੇ ਇਸ ਘਟਨਾ ਬਾਰੇ ਅਮਿਤ ਸ਼ਾਹ ਨਾਲ ਵੀ ਗੱਲ ਕੀਤੀ ਹੈ। ਅਸੀਂ ਭਾਰਤ ਸਰਕਾਰ ਦੇ ਨਾਲ ਖੜ੍ਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ