ਅਸੀਂ ਪੰਜਾਬ ਨੂੰ ਪੂਰੀ ਤਰ੍ਹਾਂ ਰੱਖਾਂਗੇ ਸੁਰੱਖਿਅਤ- ਗੌਰਵ ਯਾਦਵ

ਚੰਡੀਗੜ੍ਹ, 23 ਅਪ੍ਰੈਲ- ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਰਾਜ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਅਸੀਂ ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸੰਪਰਕ ਵਿਚ ਹਾਂ, ਅਤੇ ਖੁਫੀਆ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਅਸੀਂ ਪੰਜਾਬ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਾਂਗੇ।