ਪਹਿਲਗਾਮ ਹਮਲਾ: ਅਬਦੁੱਲਾ ਸਰਕਾਰ ਨੇ ਮਾਲੀ ਮਦਦ ਦਾ ਕੀਤਾ ਐਲਾਨ

ਸ੍ਰੀਨਗਰ, 23 ਅਪ੍ਰੈਲ- ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਵਿਚ 26 ਲੋਕਾਂ ਦੀ ਜਾਨ ਚਲੀ ਗਈ। ਅੱਜ ਜੰਮੂ ਕਸ਼ਮੀਰ ਸਰਕਾਰ ਨੇ ਇਸ ਹਮਲੇ ਦੀ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਹੈ। ਅਬਦੁੱਲਾ ਸਰਕਾਰ ਨੇ ਮਿ੍ਰਤਕਾਂ ਦੇ ਪਰਿਵਾਰ ਨੂੰ 10-10 ਲੱਖ ਰੁਪਏ ਤੇ ਗੰਭੀਰ ਰੂਪ ਵਿਚ ਜ਼ਖਮੀਆਂ ਨੂੰ 2-2 ਲੱਖ ਰੁਪਏ ਤੇ ਘੱਟ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੀ ਮਾਲੀ ਮਦਦ ਦੇਣ ਲਈ ਕਿਹਾ ਹੈ। ਇਹ ਜਾਣਕਾਰੀ ਜੰਮੂ ਕਸ਼ਮੀਰ ਮੁੱਖ ਮੰਤਰੀ ਦਫ਼ਤਰ ਵਲੋਂ ਸਾਂਝੀ ਕੀਤੀ ਗਈ।