JALANDHAR WEATHER

ਚੜ੍ਹਦੀ ਸਵੇਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ

ਜਲੰਧਰ, 1 ਮਈ- ਅੱਜ ਸਵੇਰੇ ਕਰੀਬ 5.30 ਵਜੇ ਜਲੰਧਰ ਦਿਹਾਤੀ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਈ। ਜਦੋਂ ਪੁਲਿਸ ਨੇ ਅੰਮ੍ਰਿਤਸਰ ਤੋਂ ਆ ਰਹੇ ਬਾਈਕ ਸਵਾਰ ਵਿਅਕਤੀਆਂ ਨੂੰ ਸੁਰਾਨਸੀ ਦੇ ਪਿੰਡ ਸੁਰਾਨ ਨੇੜੇ ਰੁੱਕਣ ਦਾ ਇਸ਼ਾਰਾ ਕੀਤਾ ਤਾਂ ਬਾਈਕ ਸਵਾਰਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਸੀ.ਆਈ.ਏ. ਸਟਾਫ ਦੀ ਟੀਮ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਇਸ ਮੁਕਾਬਲੇ ਵਿਚ, ਦੋਸ਼ੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਪੁਲਿਸ ਨੇ ਬਦਮਾਸ਼ ਨੂੰ ਉਸ ਦੇ ਹਥਿਆਰਾਂ ਸਮੇਤ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਸਾਜਨ ਵਜੋਂ ਹੋਈ ਹੈ, ਜੋ ਕਿ ਇਸਲਾਮਾਬਾਦ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਮਾਮਲੇ ਬਾਰੇ ਜਾਣਕਾਰੀ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਖੱਬੀ ਲੱਤ ਵਿਚ ਗੋਲੀ ਲੱਗੀ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਜਾਂਚ ਤੋਂ ਪਤਾ ਲੱਗਾ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ 20 ਮਾਮਲੇ ਦਰਜ ਹਨ। ਜਿਸ ਵਿਚ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਐਨ.ਡੀ.ਪੀ.ਐਸ. ਐਕਟ ਸਮੇਤ ਮਾਮਲੇ ਦਰਜ ਹਨ। ਦੋਸ਼ੀ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ