ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਭੁੱਖ ਹੜਤਾਲ

ਸੁਲਤਾਨਪੁਰ ਲੋਧੀ (ਕਪੂਰਥਲਾ),1 ਮਈ (ਥਿੰਦ)-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵਲੋਂ ਅੱਜ ਮਜ਼ਦੂਰ ਦਿਵਸ ਮੌਕੇ ਡੀ. ਸੀ. ਦਫ਼ਤਰ ਕਪੂਰਥਲਾ ਸਾਹਮਣੇ ਇਕ ਰੋਜ਼ਾ ਭੁੱਖ ਹੜਤਾਲ ਰੱਖ ਕੇ ਸੂਬਾ ਅਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਫਰੰਟ ਦੇ ਆਗੂ ਹਰਵਿੰਦਰ ਸਿੰਘ ਅੱਲੂਵਾਲ ਨੇ ਕਿਹਾ ਕਿ ਸਰਕਾਰਾਂ ਦੇਸ਼ ਦੇ ਲੱਖਾਂ ਮੁਲਾਜ਼ਮਾਂ ਨਾਲ਼ ਧੱਕਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਮੁੱਚੇ ਮੁਲਾਜ਼ਮ ਪੁਰਾਣੀ ਪੈਨਸ਼ਨ ਦੀ ਪ੍ਰਾਪਤੀ ਲਈ ਹੁਣ ਜ਼ੋਰਦਾਰ ਸੰਘਰਸ਼ ਕਰਨਗੇ।