ਚਿੱਟੇ ਦੇ ਮਾਮਲੇ 'ਚ ਬਰਖ਼ਾਸਤ ਮਹਿਲਾ ਸਿਪਾਹੀ ਨੂੰ ਮਿਲੀ ਜ਼ਮਾਨਤ
ਬਠਿੰਡਾ, 1 ਮਈ (ਅੰਮ੍ਰਿਤਪਾਲ ਸਿੰਘ ਵਲਾਣ)-ਚਿੱਟਾ (ਹੈਰੋਇਨ) ਬਰਾਮਦਗੀ ਕਾਰਨ ਪੰਜਾਬ ਪੁਲਿਸ ਦੀ ਨੌਕਰੀ ਤੋਂ ਬਰਖ਼ਾਸਤ ਕੀਤੀ ਗਈ ਸੀਨੀਅਰ ਮਹਿਲਾ ਸਿਪਾਹੀ ਅਮਨਦੀਪ ਕੌਰ ਨੂੰ ਅੱਜ ਬਠਿੰਡਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ ਜਦਕਿ ਉਸ ਦਾ ਕਥਿਤ ਸਾਥੀ ਬਲਵਿੰਦਰ ਸਿੰਘ ਸੋਨੂੰ ਅਜੇ ਬਠਿੰਡਾ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਹੈ।